Text copied!
Bibles in Panjabi

ਜ਼ਬੂਰ 35:10-15 in Panjabi

Help us?

ਜ਼ਬੂਰ 35:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11 ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
12 ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
13 ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
14 ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
15 ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ