Text copied!
Bibles in Panjabi

ਜ਼ਬੂਰ 35:16-24 in Panjabi

Help us?

ਜ਼ਬੂਰ 35:16-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
17 ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਅਖਾਯਾ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
18 ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
19 ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
20 ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21 ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22 ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
23 ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
24 ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ