20 ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21 ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22 ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
23 ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।