24 ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
25 ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
26 ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
27 ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
28 ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।