Text copied!
Bibles in Panjabi

ਜ਼ਬੂਰ 35:4-9 in Panjabi

Help us?

ਜ਼ਬੂਰ 35:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
5 ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
6 ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
7 ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
8 ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9 ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ