9ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
12ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
13ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l