9ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
12ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
13ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
14ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
15ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
16ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।