1ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ। ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
2ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।