2ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!