6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7 ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10 ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11 ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।