Text copied!
Bibles in Panjabi

ਜ਼ਬੂਰ 36:6-12 in Panjabi

Help us?

ਜ਼ਬੂਰ 36:6-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7 ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10 ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11 ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
12 ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।
ਜ਼ਬੂਰ 36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ