7ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।