11ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
12ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
13ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
14ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
15ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।