Text copied!
Bibles in Panjabi

ਜ਼ਬੂਰ 37:14-18 in Panjabi

Help us?

ਜ਼ਬੂਰ 37:14-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
15 ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
16 ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
17 ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ