Text copied!
Bibles in Panjabi

ਜ਼ਬੂਰ 37:15-20 in Panjabi

Help us?

ਜ਼ਬੂਰ 37:15-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
16 ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
17 ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
19 ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
20 ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ