Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 37

ਜ਼ਬੂਰ 37:20-36

Help us?
Click on verse(s) to share them!
20ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
21ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
22ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
23ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
24ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।
25ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
26ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
27ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
28ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
29ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
30ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
31ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
32ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
33ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
34ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
35ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
36ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।

Read ਜ਼ਬੂਰ 37ਜ਼ਬੂਰ 37
Compare ਜ਼ਬੂਰ 37:20-36ਜ਼ਬੂਰ 37:20-36