26 ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
27 ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
28 ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
29 ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
30 ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
31 ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
32 ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।