32 ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
33 ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
34 ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।