34 ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
35 ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
36 ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
37 ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।