8 ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
9 ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।
10 ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
11 ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
12 ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
13 ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
14 ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।