1ਯਾਦਗਾਰੀ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
2ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
3ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,