Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 38

ਜ਼ਬੂਰ 38:1-8

Help us?
Click on verse(s) to share them!
1ਯਾਦਗਾਰੀ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
2ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
3ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
4ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
5ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
6ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
7ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
8ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।

Read ਜ਼ਬੂਰ 38ਜ਼ਬੂਰ 38
Compare ਜ਼ਬੂਰ 38:1-8ਜ਼ਬੂਰ 38:1-8