12ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
13ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
14ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।