Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 38

ਜ਼ਬੂਰ 38:13-20

Help us?
Click on verse(s) to share them!
13ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
14ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
15ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
16ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
17ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
18ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
19ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
20ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।

Read ਜ਼ਬੂਰ 38ਜ਼ਬੂਰ 38
Compare ਜ਼ਬੂਰ 38:13-20ਜ਼ਬੂਰ 38:13-20