Text copied!
Bibles in Panjabi

ਜ਼ਬੂਰ 38:13-20 in Panjabi

Help us?

ਜ਼ਬੂਰ 38:13-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
14 ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
15 ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
16 ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
17 ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
18 ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
19 ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
20 ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ