14 ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
15 ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
16 ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
17 ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
18 ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।