Text copied!
Bibles in Panjabi

ਜ਼ਬੂਰ 38:3-13 in Panjabi

Help us?

ਜ਼ਬੂਰ 38:3-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
4 ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
5 ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
6 ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
7 ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
8 ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
9 ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
10 ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
11 ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
12 ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
13 ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ