4ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
5ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
6ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
7ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।