7ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
8ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
9ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
10ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
11ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
12ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।