4 ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
5 ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!
6 ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!