Text copied!
Bibles in Panjabi

ਜ਼ਬੂਰ 39:6-13 in Panjabi

Help us?

ਜ਼ਬੂਰ 39:6-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
7 ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
8 ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
9 ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।
10 ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
11 ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।
12 ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
13 ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ।
ਜ਼ਬੂਰ 39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ