7 ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
8 ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
9 ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।
10 ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
11 ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।