12ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।
13ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
14ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
15ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!