14 ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
15 ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
16 ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
17 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!