2ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
5ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ