8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
10ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।
11ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
12ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।