1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।
2ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
3ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।