2ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
3ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
4ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
5ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?