5 ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
6 ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
7 ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।
8 ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।