8 ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।
9 ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
10 ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ।
11 ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
12 ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।