9ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
10ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ।
11ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
12ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।