2ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
3ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
5ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।