Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 42

ਜ਼ਬੂਰ 42:2-9

Help us?
Click on verse(s) to share them!
2ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
3ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
5ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
6ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
7ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।
8ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?

Read ਜ਼ਬੂਰ 42ਜ਼ਬੂਰ 42
Compare ਜ਼ਬੂਰ 42:2-9ਜ਼ਬੂਰ 42:2-9