4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
5ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
6ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।