5 ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
6 ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
7 ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।
8 ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9 ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?