8ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
10ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?