Text copied!
Bibles in Panjabi

ਜ਼ਬੂਰ 43:2-5 in Panjabi

Help us?

ਜ਼ਬੂਰ 43:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
3 ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
5 ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।
ਜ਼ਬੂਰ 43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ