Text copied!
Bibles in Panjabi

ਜ਼ਬੂਰ 44:15-22 in Panjabi

Help us?

ਜ਼ਬੂਰ 44:15-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,
16 ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।
17 ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
18 ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
19 ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।
20 ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
21 ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
22 ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
ਜ਼ਬੂਰ 44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ