13ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।
14ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
15ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।
16ਤੇਰੇ ਪੁਰਖਿਆਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।
17ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।