2ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
3ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ।
4ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
5ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।
6ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!